Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 13

ਲੂਕਾ 13:1-12

Help us?
Click on verse(s) to share them!
1ਉਸ ਸਮੇਂ ਕਈ ਲੋਕ ਉੱਥੇ ਆ ਪਹੁੰਚੇ ਜਿਹੜੇ ਯਿਸੂ ਨੂੰ ਉਨ੍ਹਾਂ ਗਲੀਲੀਆਂ ਦਾ ਹਾਲ ਦੱਸਣ ਲੱਗੇ, ਜਿਨ੍ਹਾਂ ਦਾ ਖੂਨ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ।
2ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ?
3ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।
4ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?
5ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।
6ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫ਼ਲ ਲੈਣ ਆਇਆ ਪਰ ਨਹੀਂ ਲੱਭਾ।
7ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫ਼ਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਸ ਨੂੰ ਵੱਢ ਸੁੱਟ। ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ?
8ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਸ ਵਾਰ ਇਸ ਨੂੰ ਰਹਿਣ ਦਿਓ। ਮੈਂ ਇਸ ਦੇ ਆਲੇ-ਦੁਆਲੇ ਖਾਲ੍ਹ ਪੁਟਾਂਗਾਂ ਅਤੇ ਖਾਦ ਪਾਵਾਂਗਾ।
9ਸ਼ਾਇਦ ਅਗਲੇ ਸਾਲ ਫਲ ਲੱਗੇ। ਨਹੀਂ ਤਾਂ ਇਸ ਨੂੰ ਵਢਾ ਦੇਣਾ।
10ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ।
11ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
12ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।

Read ਲੂਕਾ 13ਲੂਕਾ 13
Compare ਲੂਕਾ 13:1-12ਲੂਕਾ 13:1-12