11 ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
12 ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।
13 ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ।
14 ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ।
15 ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ?
16 ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?
17 ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।