11ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
12ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।
13ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ।
14ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।
15ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ।
16ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ।
17ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ
18ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।