Text copied!
Bibles in Panjabi

ਲੂਕਾ 15:16-23 in Panjabi

Help us?

ਲੂਕਾ 15:16-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਉਹ ਉਨ੍ਹਾਂ ਛਿੱਲਕਿਆਂ ਨਾਲ ਜੋ ਸੂਰ ਖਾਂਦੇ ਸਨ, ਆਪਣਾ ਪੇਟ ਭਰਨਾ ਚਾਹੁੰਦਾ ਸੀ ਪਰ ਕਿਸੇ ਨੇ ਉਸ ਨੂੰ ਕੁਝ ਨਾ ਦਿੱਤਾ।
17 ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।
18 ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।
19 ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ।
20 ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।
21 ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।
22 ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।
23 ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।
ਲੂਕਾ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ