Text copied!
Bibles in Panjabi

ਲੂਕਾ 15:17-27 in Panjabi

Help us?

ਲੂਕਾ 15:17-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਤਦ ਉਸ ਨੇ ਆਪਣੀ ਹੋਸ਼ ਵਿੱਚ ਆ ਕੇ ਕਿਹਾ ਜੋ ਮੇਰੇ ਪਿਤਾ ਦੇ ਕਿੰਨੇ ਹੀ ਨੌਕਰਾਂ ਲਈ ਵਾਧੂ ਭੋਜਨ ਹੈ, ਪਰ ਮੈਂ ਐਥੇ ਭੁੱਖਾ ਮਰਦਾ ਹਾਂ।
18 ਮੈਂ ਆਪਣੇ ਪਿਤਾ ਕੋਲ ਜਾਂਵਾਂਗਾ ਅਤੇ ਉਸ ਨੂੰ ਆਖਾਂਗਾ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ।
19 ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ। ਮੈਨੂੰ ਆਪਣੇ ਨੌਕਰਾਂ ਵਿੱਚੋਂ ਇੱਕ ਜਿਹਾ ਰੱਖ ਲਓ।
20 ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ।
21 ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ। ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ।
22 ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ।
23 ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ।
24 ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।
25 ਪਰ ਉਸ ਦਾ ਵੱਡਾ ਪੁੱਤਰ ਖੇਤ ਵਿੱਚ ਸੀ ਅਤੇ ਜਦ ਉਹ ਵਾਪਸ ਆਣ ਕੇ ਘਰ ਦੇ ਨੇੜੇ ਪੁੱਜਿਆ ਤਾਂ ਗਾਉਣ ਵਜਾਉਣ ਅਤੇ ਨੱਚਣ ਦੀ ਅਵਾਜ਼ ਸੁਣੀ।
26 ਤਦ ਇੱਕ ਨੌਕਰ ਨੂੰ ਆਪਣੇ ਕੋਲ ਬੁਲਾ ਕੇ ਪੁੱਛਿਆ ਜੋ ਇਹ ਕੀ ਹੋ ਰਿਹਾ ਹੈ?
27 ਨੌਕਰ ਨੇ ਉਸ ਨੂੰ ਦੱਸਿਆ, ਤੁਹਾਡਾ ਭਰਾ ਆਇਆ ਹੈ ਅਤੇ ਤੁਹਾਡੇ ਪਿਤਾ ਨੇ ਪਲਿਆ ਹੋਇਆ ਵੱਛਾ ਕੱਟਿਆ ਹੈ, ਇਸ ਲਈ ਜੋ ਉਸ ਨੂੰ ਭਲਾ ਚੰਗਾ ਪਾਇਆ।
ਲੂਕਾ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ