Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 15

ਲੂਕਾ 15:7-14

Help us?
Click on verse(s) to share them!
7ਮੈਂ ਤੁਹਾਨੂੰ ਆਖਦਾ ਹਾਂ ਜੋ ਇਸੇ ਤਰ੍ਹਾਂ ਸਵਰਗ ਵਿੱਚ ਵੀ ਇੱਕ ਤੋਬਾ ਕਰਨ ਵਾਲੇ ਪਾਪੀ ਕੇ ਕਾਰਨ ਬਹੁਤ ਖੁਸ਼ੀ ਹੋਵੇਗੀ, ਜਿੰਨੀ ਕਿ ਉਨ੍ਹਾਂ ਨੜਿੰਨਵਿਆਂ ਧਰਮੀਆਂ ਦੇ ਕਾਰਨ ਨਹੀਂ ਜਿਨ੍ਹਾਂ ਨੂੰ ਤੋਬਾ ਕਰਨ ਦੀ ਲੋੜ ਨਹੀਂ ਹੈ।
8ਜਾਂ ਕਿਹੜੀ ਔਰਤ ਹੈ ਜਿਹ ਦੇ ਕੋਲ ਦੱਸ ਸਿੱਕੇ ਹੋਣ ਅਤੇ ਜੇ ਇੱਕ ਸਿੱਕਾ ਗੁਆਚ ਜਾਵੇ ਤਾਂ ਉਹ ਦੀਵਾ ਜਗ੍ਹਾ ਕੇ ਅਤੇ ਘਰ ਦੀ ਸਾਫ਼ ਸਫ਼ਾਈ ਕਰ ਕੇ ਉਹ ਨੂੰ ਯਤਨ ਨਾਲ ਲੱਭਦੀ ਹੈ, ਜਦ ਤੱਕ ਉਸ ਨੂੰ ਨਾ ਲੱਭੇ?
9ਅਤੇ ਜਦ ਲੱਭ ਲਏ ਤਾਂ ਆਪਣੀਆਂ ਸਹੇਲੀਆਂ ਅਤੇ ਗੁਆਂਢਣਾ ਨੂੰ ਬੁਲਾ ਕੇ ਆਖਦੀ ਹੈ, ਮੇਰੇ ਨਾਲ ਖੁਸ਼ੀ ਮਨਾਓ ਕਿਉਂ ਜੋ ਮੈਂ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲਿਆ ਹੈ।
10ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
11ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ।
12ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ।
13ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ।
14ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ।

Read ਲੂਕਾ 15ਲੂਕਾ 15
Compare ਲੂਕਾ 15:7-14ਲੂਕਾ 15:7-14