Text copied!
Bibles in Panjabi

ਲੂਕਾ 16:15-26 in Panjabi

Help us?

ਲੂਕਾ 16:15-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
16 ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।
17 ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।
18 ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।
19 ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।
20 ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।
21 ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ।
22 ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।
23 ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।
24 ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!
25 ਪਰ ਅਬਰਾਹਾਮ ਨੇ ਉੱਤਰ ਦਿੱਤਾ, ਬੇਟਾ ਯਾਦ ਕਰ ਜੋ ਤੂੰ ਆਪਣੇ ਜੀਵਨਕਾਲ ਵਿੱਚ ਆਪਣੀਆਂ ਚੰਗੀਆਂ ਚੀਜ਼ਾਂ ਪਾ ਚੁੱਕਾ ਅਤੇ ਇਸੇ ਤਰ੍ਹਾਂ ਲਾਜ਼ਰ ਮੰਦੀਆਂ ਚੀਜ਼ਾਂ, ਪਰ ਹੁਣ ਉਹ ਇੱਥੇ ਸ਼ਾਂਤੀ ਪਾਉਂਦਾ ਅਤੇ ਤੂੰ ਤੜਫਦਾ ਹੈਂ।
26 ਅਤੇ ਇਸ ਤੋਂ ਇਲਾਵਾ ਸਾਡੇ ਅਤੇ ਤੁਹਾਡੇ ਵਿੱਚ ਇੱਕ ਵੱਡੀ ਖੱਡ ਪਈ ਹੈ ਤਾਂ ਜੋ ਉਹ ਜਿਹੜੇ ਐਥੋਂ ਤੁਹਾਡੇ ਕੋਲ ਪਾਰ ਜਾਣਾ ਚਾਹੁਣ ਉਹ ਨਾ ਜਾ ਸਕਣ, ਨਾ ਉਧਰੋਂ ਕੋਈ ਸਾਡੇ ਕੋਲ ਇਸ ਪਾਸੇ ਆ ਸਕੇ।
ਲੂਕਾ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ