Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 16

ਲੂਕਾ 16:16-23

Help us?
Click on verse(s) to share them!
16ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।
17ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।
18ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।
19ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।
20ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।
21ਅਤੇ ਜੋ ਟੁੱਕੜੇ ਉਸ ਧਨਵਾਨ ਦੀ ਮੇਜ਼ ਦੇ ਉੱਤੋਂ ਡਿੱਗਦੇ ਸਨ ਉਹ ਉਨ੍ਹਾਂ ਨਾਲ ਆਪਣਾ ਢਿੱਡ ਭਰਨਾ ਚਾਹੁੰਦਾ ਸੀ, ਸਗੋਂ ਕੁੱਤੇ ਵੀ ਆਣ ਕੇ ਉਸ ਦੇ ਫੋੜਿਆਂ ਨੂੰ ਚੱਟਦੇ ਸਨ।
22ਅਤੇ ਕੁਝ ਸਮੇਂ ਬਾਅਦ ਉਹ ਗਰੀਬ ਮਰ ਗਿਆ ਅਤੇ ਦੂਤਾਂ ਨੇ ਉਸ ਨੂੰ ਅਬਰਾਹਾਮ ਦੀ ਗੋਦ ਵਿੱਚ ਲੈ ਜਾ ਰੱਖਿਆ, ਅਤੇ ਉਹ ਧਨਵਾਨ ਵੀ ਮਰਿਆ ਅਤੇ ਦੱਬਿਆ ਗਿਆ।
23ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।

Read ਲੂਕਾ 16ਲੂਕਾ 16
Compare ਲੂਕਾ 16:16-23ਲੂਕਾ 16:16-23