Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 16

ਲੂਕਾ 16:8-18

Help us?
Click on verse(s) to share them!
8ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।
9ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।
10ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।
11ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।
12ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?
13ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
14ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।
15ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
16ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।
17ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।
18ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।

Read ਲੂਕਾ 16ਲੂਕਾ 16
Compare ਲੂਕਾ 16:8-18ਲੂਕਾ 16:8-18