Text copied!
Bibles in Panjabi

ਲੂਕਾ 16:8-18 in Panjabi

Help us?

ਲੂਕਾ 16:8-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਮਾਲਕ ਨੇ ਉਸ ਬੇਈਮਾਨ ਭੰਡਾਰੀ ਦੀ ਵਡਿਆਈ ਕੀਤੀ ਇਸ ਲਈ ਜੋ ਉਸ ਨੇ ਚਲਾਕੀ ਕੀਤੀ ਸੀ, ਕਿਉਂ ਜੋ ਇਸ ਜੁੱਗ ਦੇ ਪੁੱਤਰ ਆਪਣੀ ਪੀੜ੍ਹੀ ਵਿੱਚ ਚਾਨਣ ਦੇ ਪੁੱਤਰਾਂ ਨਾਲੋਂ ਚਲਾਕ ਹਨ।
9 ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।
10 ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ।
11 ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ?।
12 ਅਤੇ ਜੇ ਤੁਸੀਂ ਪਰਾਏ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਤੁਹਾਡਾ ਆਪਣਾ ਹੀ ਕੌਣ ਤੁਹਾਨੂੰ ਦੇਵੇਗਾ?
13 ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
14 ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।
15 ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
16 ਬਿਵਸਥਾ ਅਤੇ ਨਬੀ ਯੂਹੰਨਾ ਤੱਕ ਸਨ। ਉਸ ਸਮੇਂ ਤੋਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਈ ਜਾਂਦੀ ਹੈ ਅਤੇ ਹਰ ਕੋਈ ਜ਼ੋਰ ਮਾਰ ਕੇ ਉਸ ਵਿੱਚ ਵੜਦਾ ਹੈ।
17 ਪਰ ਅਕਾਸ਼ ਅਤੇ ਧਰਤੀ ਦਾ ਟਲ ਜਾਣਾ ਬਿਵਸਥਾ ਦੀ ਇੱਕ ਬਿੰਦੀ ਦੇ ਮਿਟ ਜਾਣ ਨਾਲੋਂ ਅਸਾਨ ਹੈ।
18 ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ।
ਲੂਕਾ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ