Text copied!
Bibles in Panjabi

ਲੂਕਾ 17:1-17 in Panjabi

Help us?

ਲੂਕਾ 17:1-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
2 ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।
3 ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।
4 ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
5 ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ।
6 ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
7 ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?
8 ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?
9 ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ?
10 ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।
11 ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
12 ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।
13 ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!
14 ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
15 ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
16 ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
17 ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ?
ਲੂਕਾ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ