Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 17

ਲੂਕਾ 17:11-25

Help us?
Click on verse(s) to share them!
11ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
12ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।
13ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!
14ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
15ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
16ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
17ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ?
18ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ?
19ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
20ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।
21ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।
22ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।
23ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।
24ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।
25ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।

Read ਲੂਕਾ 17ਲੂਕਾ 17
Compare ਲੂਕਾ 17:11-25ਲੂਕਾ 17:11-25