Text copied!
Bibles in Panjabi

ਲੂਕਾ 17:11-25 in Panjabi

Help us?

ਲੂਕਾ 17:11-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
12 ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।
13 ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!
14 ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
15 ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
16 ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
17 ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ?
18 ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ?
19 ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
20 ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।
21 ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।
22 ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।
23 ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।
24 ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।
25 ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।
ਲੂਕਾ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ