Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 17

ਲੂਕਾ 17:4-13

Help us?
Click on verse(s) to share them!
4ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
5ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ।
6ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
7ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?
8ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?
9ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ?
10ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।
11ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
12ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।
13ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!

Read ਲੂਕਾ 17ਲੂਕਾ 17
Compare ਲੂਕਾ 17:4-13ਲੂਕਾ 17:4-13