7ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?
8ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?
9ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ?
10ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।
11ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
12ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।