Text copied!
Bibles in Panjabi

ਲੂਕਾ 18:11-24 in Panjabi

Help us?

ਲੂਕਾ 18:11-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!
12 ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।
13 ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!
14 ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
15 ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ।
16 ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।
17 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
18 ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
19 ਯਿਸੂ ਨੇ ਉਸ ਨੂੰ ਕਿਹਾ, ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।
20 ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
21 ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ।
22 ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।
23 ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਆਦਮੀ ਸੀ।
24 ਯਿਸੂ ਨੇ ਉਸ ਨੂੰ ਵੇਖ ਕੇ ਆਖਿਆ ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ!
ਲੂਕਾ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ