Text copied!
Bibles in Panjabi

ਲੂਕਾ 18:25-35 in Panjabi

Help us?

ਲੂਕਾ 18:25-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ।
26 ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
27 ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
28 ਤਦ ਪਤਰਸ ਨੇ ਕਿਹਾ, ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।
29 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ,
30 ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ l
31 ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।
32 ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।
33 ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ।
34 ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।
35 ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ।
ਲੂਕਾ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ