Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 18

ਲੂਕਾ 18:3-9

Help us?
Click on verse(s) to share them!
3ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ।
4ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ।
5ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ।
6ਪ੍ਰਭੂ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ।
7ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ?
8ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
9ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,

Read ਲੂਕਾ 18ਲੂਕਾ 18
Compare ਲੂਕਾ 18:3-9ਲੂਕਾ 18:3-9