Text copied!
Bibles in Panjabi

ਲੂਕਾ 18:37-43 in Panjabi

Help us?

ਲੂਕਾ 18:37-43 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ।
38 ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ।
39 ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ!
40 ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ,
41 ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ!
42 ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
43 ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।
ਲੂਕਾ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ