8 ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
9 ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,
10 ਕਿ ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ।
11 ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!
12 ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।
13 ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!
14 ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।