Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 18

ਲੂਕਾ 18:8-29

Help us?
Click on verse(s) to share them!
8ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
9ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,
10ਕਿ ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ।
11ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!
12ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।
13ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!
14ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
15ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ।
16ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।
17ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
18ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
19ਯਿਸੂ ਨੇ ਉਸ ਨੂੰ ਕਿਹਾ, ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।
20ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
21ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ।
22ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।
23ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਆਦਮੀ ਸੀ।
24ਯਿਸੂ ਨੇ ਉਸ ਨੂੰ ਵੇਖ ਕੇ ਆਖਿਆ ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ!
25ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ।
26ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
27ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
28ਤਦ ਪਤਰਸ ਨੇ ਕਿਹਾ, ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।
29ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ,

Read ਲੂਕਾ 18ਲੂਕਾ 18
Compare ਲੂਕਾ 18:8-29ਲੂਕਾ 18:8-29