Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 19

ਲੂਕਾ 19:15-32

Help us?
Click on verse(s) to share them!
15ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।
16ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
17ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।
18ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
19ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ।
20ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ।
21ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ।
22ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।
23ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ?
24ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ।
25ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ।
26ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ।
27ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!
28ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।
29ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ
30ਕਿ ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ।
31ਅਤੇ ਜੇ ਕੋਈ ਤੁਹਾਨੂੰ ਪੁੱਛੇ ਕਿ ਤੁਸੀਂ ਇਸ ਨੂੰ ਕਿਉਂ ਖੋਲ੍ਹਦੇ ਹੋ? ਤਾਂ ਇਹ ਆਖਣਾ ਜੋ ਪ੍ਰਭੂ ਨੂੰ ਇਸ ਦੀ ਲੋੜ ਹੈ।
32ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।

Read ਲੂਕਾ 19ਲੂਕਾ 19
Compare ਲੂਕਾ 19:15-32ਲੂਕਾ 19:15-32