Text copied!
Bibles in Panjabi

ਲੂਕਾ 19:15-32 in Panjabi

Help us?

ਲੂਕਾ 19:15-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।
16 ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
17 ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।
18 ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
19 ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ।
20 ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ।
21 ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ।
22 ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।
23 ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ?
24 ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ।
25 ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ।
26 ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ।
27 ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!
28 ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।
29 ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ
30 ਕਿ ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ।
31 ਅਤੇ ਜੇ ਕੋਈ ਤੁਹਾਨੂੰ ਪੁੱਛੇ ਕਿ ਤੁਸੀਂ ਇਸ ਨੂੰ ਕਿਉਂ ਖੋਲ੍ਹਦੇ ਹੋ? ਤਾਂ ਇਹ ਆਖਣਾ ਜੋ ਪ੍ਰਭੂ ਨੂੰ ਇਸ ਦੀ ਲੋੜ ਹੈ।
32 ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।
ਲੂਕਾ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ