Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 19

ਲੂਕਾ 19:32-39

Help us?
Click on verse(s) to share them!
32ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।
33ਅਤੇ ਜਦ ਉਸ ਗਧੀ ਦੇ ਬੱਚੇ ਨੂੰ ਖੋਲ੍ਹਦੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋ?
34ਫੇਰ ਉਨ੍ਹਾਂ ਨੇ ਉੱਤਰ ਦਿੱਤਾ ਕਿ ਪ੍ਰਭੂ ਨੂੰ ਇਸ ਦੀ ਲੋੜ ਹੈ।
35ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।
36ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ।
37ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
38ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!
39ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ!

Read ਲੂਕਾ 19ਲੂਕਾ 19
Compare ਲੂਕਾ 19:32-39ਲੂਕਾ 19:32-39