Text copied!
Bibles in Panjabi

ਲੂਕਾ 19:32-39 in Panjabi

Help us?

ਲੂਕਾ 19:32-39 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।
33 ਅਤੇ ਜਦ ਉਸ ਗਧੀ ਦੇ ਬੱਚੇ ਨੂੰ ਖੋਲ੍ਹਦੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋ?
34 ਫੇਰ ਉਨ੍ਹਾਂ ਨੇ ਉੱਤਰ ਦਿੱਤਾ ਕਿ ਪ੍ਰਭੂ ਨੂੰ ਇਸ ਦੀ ਲੋੜ ਹੈ।
35 ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।
36 ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ।
37 ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
38 ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!
39 ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ!
ਲੂਕਾ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ