4ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ।
5ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ।
6ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ।
7ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ।
8ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ।
9ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।
10ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।