8 ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ।
9 ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।
10 ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।