Text copied!
Bibles in Panjabi

ਲੂਕਾ 19:9-20 in Panjabi

Help us?

ਲੂਕਾ 19:9-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।
10 ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।
11 ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ।
12 ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ।
13 ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ।
14 ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ।
15 ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।
16 ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
17 ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।
18 ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
19 ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ।
20 ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ।
ਲੂਕਾ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ