Text copied!
Bibles in Panjabi

ਲੂਕਾ 1:10-32 in Panjabi

Help us?

ਲੂਕਾ 1:10-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।
11 ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ।
12 ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ।
13 ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।
14 ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ।
15 ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।
16 ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ।
17 ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।
18 ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ?
19 ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।
20 ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।
21 ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ।
22 ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।
23 ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ।
24 ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ,
25 “ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।”
26 ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ
27 ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।
28 ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।
29 ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?
30 ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ
31 ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।
32 ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।
ਲੂਕਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ