Text copied!
Bibles in Panjabi

ਲੂਕਾ 1:33-48 in Panjabi

Help us?

ਲੂਕਾ 1:33-48 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।
34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ।
35 ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
36 ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।
37 ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
38 ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
39 ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।
40 ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ।
41 ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।
42 ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ।
43 ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ?
44 ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ।
45 ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।
46 ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ,
47 ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,
48 ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,
ਲੂਕਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ