Text copied!
Bibles in Panjabi

ਲੂਕਾ 1:54-65 in Panjabi

Help us?

ਲੂਕਾ 1:54-65 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

54 ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
55 ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ।
56 ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
57 ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ।
58 ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ।
59 ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ।
60 ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ।
61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।
62 ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ।
63 ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ।
64 ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ।
65 ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।
ਲੂਕਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ