66 ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ।
67 ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -
68 ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
70 ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ।
71 ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ,
72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,
73 ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,
74 ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ
75 ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
77 ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,