Text copied!
Bibles in Panjabi

ਲੂਕਾ 1:67-79 in Panjabi

Help us?

ਲੂਕਾ 1:67-79 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

67 ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -
68 ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
70 ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ।
71 ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ,
72 ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,
73 ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,
74 ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ
75 ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
76 ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
77 ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,
78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
79 ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।
ਲੂਕਾ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ