Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 20

ਲੂਕਾ 20:14-28

Help us?
Click on verse(s) to share them!
14ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
15ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ?
16ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!
17ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।
18ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ।
19ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।
20ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
21ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।
22ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ?
23ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ
24ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ।
25ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।
26ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।
27ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
28ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।

Read ਲੂਕਾ 20ਲੂਕਾ 20
Compare ਲੂਕਾ 20:14-28ਲੂਕਾ 20:14-28