Text copied!
Bibles in Panjabi

ਲੂਕਾ 20:14-28 in Panjabi

Help us?

ਲੂਕਾ 20:14-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
15 ਤਦ ਉਨ੍ਹਾਂ ਨੇ ਉਸ ਨੂੰ ਬਾਗ਼ ਵਿੱਚੋਂ ਬਾਹਰ ਕੱਢ ਕੇ ਮਾਰ ਸੁੱਟਿਆ। ਹੁਣ ਬਾਗ਼ ਦਾ ਮਾਲਕ ਉਨ੍ਹਾਂ ਨਾਲ ਕੀ ਕਰੇਗਾ?
16 ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!
17 ਉਸ ਨੇ ਉਨ੍ਹਾਂ ਵੱਲ ਧਿਆਨ ਕਰ ਕੇ ਆਖਿਆ, ਫਿਰ ਉਹ ਜੋ ਲਿਖਿਆ ਹੋਇਆ ਹੈ, ਸੋ ਕੀ ਹੈ ਕਿ ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹ ਹੀ ਖੂੰਜੇ ਦਾ ਸਿਰਾ ਹੋ ਗਿਆ।
18 ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ।
19 ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।
20 ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
21 ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।
22 ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ?
23 ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ
24 ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ।
25 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।
26 ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।
27 ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
28 ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
ਲੂਕਾ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ