19ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।
20ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
21ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।
22ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ?
23ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ
24ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ।