Text copied!
Bibles in Panjabi

ਲੂਕਾ 20:24-45 in Panjabi

Help us?

ਲੂਕਾ 20:24-45 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ।
25 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।
26 ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।
27 ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
28 ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
29 ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ।
30 ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ।
31 ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ।
32 ਇਸ ਪਿੱਛੋਂ ਉਹ ਔਰਤ ਵੀ ਮਰ ਗਈ।
33 ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ?
34 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ।
35 ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ।
36 ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।
37 ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।
38 ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ।
39 ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ।
40 ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ।
41 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ?
42 ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ, ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਹੱਥ ਬੈਠ,
43 ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।
44 ਸੋ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?
45 ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,
ਲੂਕਾ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ