Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 20

ਲੂਕਾ 20:30-45

Help us?
Click on verse(s) to share them!
30ਅਤੇ ਦੂਜੇ ਅਤੇ ਤੀਜੇ ਨੇ ਉਸ ਦੀ ਪਤਨੀ ਨੂੰ ਵਿਆਹ ਲਿਆ।
31ਅਤੇ ਇਸੇ ਤਰ੍ਹਾਂ ਸੱਤਾਂ ਦੇ ਸੱਤ ਬੇ-ਔਲਾਦ ਮਰ ਗਏ।
32ਇਸ ਪਿੱਛੋਂ ਉਹ ਔਰਤ ਵੀ ਮਰ ਗਈ।
33ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ?
34ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ।
35ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ।
36ਕਿਉਂ ਜੋ ਉਹ ਦੁਬਾਰਾ ਮਰ ਵੀ ਨਹੀਂ ਸਕਦੇ ਇਸ ਲਈ ਜੋ ਦੂਤਾਂ ਦੇ ਸਮਾਨ ਹਨ ਅਤੇ ਜੀ ਉੱਠਣ ਦੇ ਪੁੱਤਰ ਹੋ ਕੇ ਪਰਮੇਸ਼ੁਰ ਦੇ ਪੁੱਤਰ ਹਨ।
37ਪਰ ਇਸ ਗੱਲ ਨੂੰ ਕਿ ਮੁਰਦੇ ਜਿਵਾਲੇ ਜਾਂਦੇ ਹਨ, ਮੂਸਾ ਨੇ ਵੀ ਝਾੜੀ ਦੀ ਕਥਾ ਵਿੱਚ ਪਰਗਟ ਕੀਤਾ ਜਦੋਂ ਉਹ ਪਰਮੇਸ਼ੁਰ ਨੂੰ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਆਖਦਾ ਹੈ।
38ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ।
39ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ।
40ਤਦ ਉਨ੍ਹਾਂ ਦਾ ਹੌਂਸਲਾ ਨਾ ਪਿਆ ਜੋ ਫਿਰ ਉਸ ਤੋਂ ਕੁਝ ਪ੍ਰਸ਼ਨ ਪੁੱਛਣ।
41ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ?
42ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ, ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਹੱਥ ਬੈਠ,
43ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।
44ਸੋ ਦਾਊਦ ਉਸ ਨੂੰ ਪ੍ਰਭੂ ਕਹਿੰਦਾ ਹੈ, ਫਿਰ ਉਹ ਉਸ ਦਾ ਪੁੱਤਰ ਕਿਵੇਂ ਹੋਇਆ?
45ਜਦ ਸਭ ਲੋਕ ਸੁਣ ਰਹੇ ਸਨ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਆਖਿਆ,

Read ਲੂਕਾ 20ਲੂਕਾ 20
Compare ਲੂਕਾ 20:30-45ਲੂਕਾ 20:30-45