Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 20

ਲੂਕਾ 20:5-13

Help us?
Click on verse(s) to share them!
5ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
6ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।
7ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ।
8ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
9ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।
10ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
11ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
12ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ।
13ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।

Read ਲੂਕਾ 20ਲੂਕਾ 20
Compare ਲੂਕਾ 20:5-13ਲੂਕਾ 20:5-13