Text copied!
Bibles in Panjabi

ਲੂਕਾ 20:5-13 in Panjabi

Help us?

ਲੂਕਾ 20:5-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
6 ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।
7 ਤਦ ਉਨ੍ਹਾਂ ਨੇ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ ਕਿ ਕਿੱਥੋਂ ਸੀ।
8 ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਨਹੀਂ ਦੱਸਦਾ ਜੋ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
9 ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।
10 ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
11 ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
12 ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ।
13 ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।
ਲੂਕਾ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ