Text copied!
Bibles in Panjabi

ਲੂਕਾ 21:17-26 in Panjabi

Help us?

ਲੂਕਾ 21:17-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।
18 ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ
19 ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
20 ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।
21 ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ।
22 ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।
23 ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।
24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।
25 ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।
26 ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
ਲੂਕਾ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ