Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 21

ਲੂਕਾ 21:20-30

Help us?
Click on verse(s) to share them!
20ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।
21ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ।
22ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।
23ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।
24ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।
25ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।
26ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
27ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
28ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”
29ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।
30ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।

Read ਲੂਕਾ 21ਲੂਕਾ 21
Compare ਲੂਕਾ 21:20-30ਲੂਕਾ 21:20-30