Text copied!
Bibles in Panjabi

ਲੂਕਾ 21:8-24 in Panjabi

Help us?

ਲੂਕਾ 21:8-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।
9 ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”
10 ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।
11 ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।
12 ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।
13 ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।
14 ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।
15 ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।
16 ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।
17 ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।
18 ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ
19 ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
20 ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।
21 ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ।
22 ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।
23 ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।
24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।
ਲੂਕਾ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ