Text copied!
Bibles in Panjabi

ਲੂਕਾ 22:12-31 in Panjabi

Help us?

ਲੂਕਾ 22:12-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਸਜਾਇਆ ਹੋਇਆ ਵਿਖਾਵੇਗਾ। ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।
13 ਸੋ ਉਨ੍ਹਾਂ ਜਾ ਕੇ ਜਿਸ ਪ੍ਰਕਾਰ ਯਿਸੂ ਨੇ ਉਨ੍ਹਾਂ ਨੂੰ ਦੱਸਿਆ ਸੀ, ਉਹੋ ਜਿਹਾ ਵੇਖਿਆ ਅਤੇ ਪਸਾਹ ਤਿਆਰ ਕੀਤਾ।
14 ਜਦ ਉਹ ਘੜੀ ਆ ਪਹੁੰਚੀ ਤਾਂ ਯਿਸੂ ਰਸੂਲਾਂ ਨਾਲ ਭੋਜਨ ਖਾਣ ਬੈਠਾ।
15 ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਮੇਰੀ ਵੱਡੀ ਇੱਛਾ ਸੀ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ।
16 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜਦ ਤੱਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸੰਪੂਰਨ ਨਾ ਹੋਵੇ ਮੈਂ ਇਸ ਨੂੰ ਨਾ ਖਾਵਾਂਗਾ।
17 ਉਸ ਨੇ ਪਿਆਲਾ ਲਿਆ ਅਤੇ ਧੰਨਵਾਦ ਕਰ ਕੇ ਆਖਿਆ, ਇਸ ਨੂੰ ਲੈ ਕੇ ਆਪਸ ਵਿੱਚ ਵੰਡ ਲਉ।
18 ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਜੋ ਇਸ ਤੋਂ ਬਾਅਦ ਮੈਂ ਦਾਖ਼ਰਸ ਕਦੇ ਨਾ ਪੀਵਾਂਗਾ ਜਦ ਤੱਕ ਪਰਮੇਸ਼ੁਰ ਦਾ ਰਾਜ ਨਾ ਆਵੇ।
19 ਤਾਂ ਉਸ ਨੇ ਰੋਟੀ ਲਈ ਅਤੇ ਧੰਨਵਾਦ ਕਰ ਕੇ ਤੋੜੀ ਅਤੇ ਇਹ ਕਹਿ ਕੇ ਉਨ੍ਹਾਂ ਨੂੰ ਦਿੱਤੀ ਕਿ ਇਹ ਮੇਰਾ ਸਰੀਰ ਹੈ ਜੋ ਤੁਹਾਡੇ ਬਦਲੇ ਦਿੱਤਾ ਜਾਂਦਾ ਹੈ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।
20 ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।
21 ਪਰ ਵੇਖੋ ਮੇਰੇ ਫੜਵਾਉਣ ਵਾਲੇ ਦਾ ਹੱਥ ਮੇਰੇ ਨਾਲ ਮੇਜ਼ ਉੱਤੇ ਹੈ।
22 ਕਿਉਂ ਜੋ ਮਨੁੱਖ ਦਾ ਪੁੱਤਰ ਤਾਂ ਜਾਂਦਾ ਹੈ, ਜਿਵੇਂ ਠਹਿਰਾਇਆ ਹੋਇਆ ਹੈ ਪਰ ਅਫ਼ਸੋਸ ਉਸ ਮਨੁੱਖ ਉੱਤੇ ਜਿਸ ਦੇ ਰਾਹੀਂ ਉਹ ਫੜ੍ਹਵਾਇਆ ਜਾਂਦਾ ਹੈ!
23 ਤਦ ਉਹ ਆਪਸ ਵਿੱਚ ਪੁੱਛਣ ਲੱਗੇ ਕਿ ਸਾਡੇ ਵਿੱਚੋਂ ਉਹ ਕੌਣ ਹੈ ਜੋ ਇਹ ਕੰਮ ਕਰੇਗਾ।
24 ਉਨ੍ਹਾਂ ਵਿੱਚ ਇਹ ਬਹਿਸ ਵੀ ਹੋਈ ਜੋ ਸਾਡੇ ਵਿੱਚੋਂ ਕੌਣ ਵੱਡਾ ਸਮਝਿਆ ਜਾਂਦਾ ਹੈ?
25 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੋ ਮਦਦਗਾਰ ਅਖਵਾਉਂਦੇ ਹਨ।
26 ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।
27 ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।
28 ਅਤੇ ਤੁਸੀਂ ਉਹੋ ਹੀ ਹੋ ਜੋ ਮੇਰੇ ਪਰਤਾਵਿਆਂ ਵਿੱਚ ਸਦਾ ਮੇਰੇ ਨਾਲ ਰਹੇ।
29 ਜਿਸ ਤਰ੍ਹਾਂ ਮੇਰੇ ਪਿਤਾ ਨੇ ਮੇਰੇ ਲਈ ਇੱਕ ਰਾਜ ਠਹਿਰਾਇਆ ਹੈ, ਉਸੇ ਤਰ੍ਹਾਂ ਮੈਂ ਤੁਹਾਡੇ ਲਈ ਠਹਿਰਾਉਂਦਾ ਹਾਂ।
30 ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੀ ਮੇਜ਼ ਉੱਤੇ ਭੋਜਨ ਕਰੋ ਅਤੇ ਤੁਸੀਂ ਸਿੰਘਾਸਣਾਂ ਤੇ ਬੈਠ ਕੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
31 ਹੇ ਸ਼ਮਊਨ, ਸ਼ਮਊਨ! ਵੇਖ, ਸ਼ੈਤਾਨ ਨੇ ਤੈਨੂੰ ਮੰਗਿਆ ਹੈ, ਜੋ ਕਣਕ ਦੀ ਤਰ੍ਹਾਂ ਤੈਨੂੰ ਛੱਟੇ।
ਲੂਕਾ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ