Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 22

ਲੂਕਾ 22:35-64

Help us?
Click on verse(s) to share them!
35ਉਸ ਨੇ ਉਨ੍ਹਾਂ ਨੂੰ ਆਖਿਆ, “ਜਦ ਮੈਂ ਤੁਹਾਨੂੰ ਬਟੂਏ ਅਤੇ ਝੋਲੇ ਅਤੇ ਜੁੱਤੀ ਬਿਨ੍ਹਾਂ ਭੇਜਿਆ ਸੀ, ਤਦ ਤੁਹਾਨੂੰ ਕਿਸੇ ਚੀਜ਼ ਦੀ ਘਾਟ ਤਾਂ ਨਹੀਂ ਹੋਈ? ਉਹ ਬੋਲੇ, ਕਿਸੇ ਚੀਜ਼ ਦੀ ਨਹੀਂ।”
36ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਹੁਣ ਜਿਸ ਦੇ ਕੋਲ ਬਟੂਆ ਹੋਵੇ, ਸੋ ਲਵੇ ਅਤੇ ਇਸੇ ਤਰ੍ਹਾਂ ਝੋਲਾ ਵੀ ਅਤੇ ਜਿਸ ਦੇ ਕੋਲ ਤਲਵਾਰ ਨਾ ਹੋਵੇ, ਸੋ ਆਪਣਾ ਬਸਤਰ ਵੇਚ ਕੇ ਮੁੱਲ ਲਵੇ।
37ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ “ਉਹ ਅਪਰਾਧੀਆਂ ਵਿੱਚ ਗਿਣਿਆ ਗਿਆ” ਸੋ ਮੇਰੇ ਹੱਕ ਵਿੱਚ ਉਸ ਦਾ ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੋ ਕੁਝ ਮੇਰੇ ਬਾਰੇ ਹੈ ਸੋ ਉਸ ਨੇ ਪੂਰਾ ਹੋਣਾ ਹੀ ਹੈ।
38ਉਹ ਬੋਲੇ, ਪ੍ਰਭੂ ਜੀ ਵੇਖੋ, ਇੱਥੇ ਦੋ ਤਲਵਾਰਾਂ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਬਹੁਤ ਹਨ!
39ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ।
40ਅਤੇ ਉਸ ਥਾਂ ਪਹੁੰਚ ਕੇ ਉਸ ਨੇ ਉਨ੍ਹਾਂ ਨੂੰ ਆਖਿਆ, ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਵੋ।
41ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,
42ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।
43ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ।
44ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ।
45ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ।
46ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ।
47ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।
48ਤਦ ਯਿਸੂ ਨੇ ਉਸ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ?
49ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?
50ਅਤੇ ਉਨ੍ਹਾਂ ਵਿੱਚੋਂ ਇੱਕ ਨੇ ਪ੍ਰਧਾਨ ਜਾਜਕ ਦੇ ਸੇਵਕ ਨੂੰ ਮਾਰ ਕੇ ਉਸ ਦਾ ਸੱਜਾ ਕੰਨ ਵੱਢ ਦਿੱਤਾ।
51ਪਰ ਯਿਸੂ ਨੇ ਅੱਗੋਂ ਆਖਿਆ, ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ।
52ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?
53ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ।
54ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ।
55ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ।
56ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ।
57ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਔਰਤ, ਮੈਂ ਉਸ ਨੂੰ ਜਾਣਦਾ ਹੀ ਨਹੀਂ!
58ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ!
59ਕੁਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ।
60ਪਰ ਪਤਰਸ ਨੇ ਆਖਿਆ, ਹੇ ਭਾਈ, ਮੈਨੂੰ ਪਤਾ ਨਹੀਂ, ਜੋ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਉਸੇ ਸਮੇਂ ਮੁਰਗੇ ਨੇ ਬਾਂਗ ਦੇ ਦਿੱਤੀ।
61ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
62ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
63ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ।
64ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ।

Read ਲੂਕਾ 22ਲੂਕਾ 22
Compare ਲੂਕਾ 22:35-64ਲੂਕਾ 22:35-64