Text copied!
Bibles in Panjabi

ਲੂਕਾ 22:43-49 in Panjabi

Help us?

ਲੂਕਾ 22:43-49 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਅਤੇ ਸਵਰਗੋਂ ਇੱਕ ਦੂਤ ਉਸ ਨੂੰ ਵਿਖਾਈ ਦਿੱਤਾ ਜੋ ਉਸ ਨੂੰ ਸਹਾਰਾ ਦਿੰਦਾ ਸੀ।
44 ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ।
45 ਫੇਰ ਉਹ ਪ੍ਰਾਰਥਨਾ ਤੋਂ ਉੱਠ ਕੇ ਚੇਲਿਆਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਸੋਗ ਦੇ ਮਾਰੇ ਸੁੱਤਿਆਂ ਹੋਇਆਂ ਵੇਖਿਆ।
46 ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਸੌਂਦੇ ਹੋ? ਉੱਠ ਕੇ ਪ੍ਰਾਰਥਨਾ ਕਰੋ ਜੋ ਪਰਤਾਵੇ ਵਿੱਚ ਨਾ ਪਓ।
47 ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।
48 ਤਦ ਯਿਸੂ ਨੇ ਉਸ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ?
49 ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?
ਲੂਕਾ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ