Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 22

ਲੂਕਾ 22:47-53

Help us?
Click on verse(s) to share them!
47ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ।
48ਤਦ ਯਿਸੂ ਨੇ ਉਸ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ?
49ਜਦ ਯਿਸੂ ਦੇ ਨਾਲ ਦਿਆਂ ਨੇ ਵੇਖਿਆ ਜੋ ਕੀ ਹੋਣ ਲੱਗਾ ਹੈ ਤਾਂ ਕਿਹਾ, ਪ੍ਰਭੂ ਜੀ ਕੀ ਅਸੀਂ ਤਲਵਾਰ ਚਲਾਈਏ?
50ਅਤੇ ਉਨ੍ਹਾਂ ਵਿੱਚੋਂ ਇੱਕ ਨੇ ਪ੍ਰਧਾਨ ਜਾਜਕ ਦੇ ਸੇਵਕ ਨੂੰ ਮਾਰ ਕੇ ਉਸ ਦਾ ਸੱਜਾ ਕੰਨ ਵੱਢ ਦਿੱਤਾ।
51ਪਰ ਯਿਸੂ ਨੇ ਅੱਗੋਂ ਆਖਿਆ, ਹੁਣ ਬਸ ਕਰੋ ਅਤੇ ਉਸ ਦਾ ਕੰਨ ਛੂਹ ਕੇ ਉਸ ਨੂੰ ਚੰਗਾ ਕੀਤਾ।
52ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?
53ਜਦ ਮੈਂ ਰੋਜ਼ ਤੁਹਾਡੇ ਨਾਲ ਹੈਕਲ ਵਿੱਚ ਹੁੰਦਾ ਸੀ ਤਾਂ ਤੁਸੀਂ ਮੇਰੇ ਉੱਤੇ ਹੱਥ ਨਾ ਪਾਏ, ਪਰ ਇਹ ਤੁਹਾਡਾ ਸਮਾਂ ਅਤੇ ਅਨ੍ਹੇਰੇ ਦਾ ਅਧਿਕਾਰ ਹੈ।

Read ਲੂਕਾ 22ਲੂਕਾ 22
Compare ਲੂਕਾ 22:47-53ਲੂਕਾ 22:47-53