Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੂਕਾ - ਲੂਕਾ 22

ਲੂਕਾ 22:54-66

Help us?
Click on verse(s) to share them!
54ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ।
55ਅਤੇ ਜਦ ਉਹ ਵਿਹੜੇ ਵਿੱਚ ਅੱਗ ਬਾਲ ਕੇ ਇਕੱਠੇ ਬੈਠੇ ਸਨ, ਤਾਂ ਪਤਰਸ ਵੀ ਉਨ੍ਹਾਂ ਦੇ ਵਿੱਚ ਜਾ ਬੈਠਾ।
56ਇੱਕ ਦਾਸੀ ਨੇ ਉਸ ਨੂੰ ਅੱਗ ਦੀ ਲੋ ਵਿੱਚ ਬੈਠਾ ਵੇਖਿਆ ਅਤੇ ਧਿਆਨ ਨਾਲ ਵੇਖ ਕੇ ਆਖਿਆ, ਇਹ ਵੀ ਉਸ ਦੇ ਨਾਲ ਸੀ।
57ਪਰ ਉਹ ਮੁੱਕਰ ਗਿਆ ਅਤੇ ਕਿਹਾ, ਹੇ ਔਰਤ, ਮੈਂ ਉਸ ਨੂੰ ਜਾਣਦਾ ਹੀ ਨਹੀਂ!
58ਕੁਝ ਸਮੇਂ ਬਾਅਦ ਕਿਸੇ ਹੋਰ ਨੇ ਉਸ ਨੂੰ ਵੇਖ ਕੇ ਕਿਹਾ, ਤੂੰ ਵੀ ਉਨ੍ਹਾਂ ਹੀ ਵਿੱਚੋਂ ਹੈਂ, ਪਰ ਪਤਰਸ ਨੇ ਆਖਿਆ, ਹੇ ਭਾਈ ਮੈਂ ਨਹੀਂ ਹਾਂ!
59ਕੁਝ ਸਮੇਂ ਮਗਰੋਂ ਕਿਸੇ ਹੋਰ ਨੇ ਪੂਰੀ ਦ੍ਰਿੜ੍ਹਤਾ ਨਾਲ ਕਿਹਾ ਕਿ ਸੱਚ-ਮੁੱਚ ਇਹ ਉਸ ਦੇ ਨਾਲ ਸੀ ਕਿਉਂ ਜੋ ਇਹ ਵੀ ਗਲੀਲੀ ਹੈ।
60ਪਰ ਪਤਰਸ ਨੇ ਆਖਿਆ, ਹੇ ਭਾਈ, ਮੈਨੂੰ ਪਤਾ ਨਹੀਂ, ਜੋ ਤੂੰ ਕੀ ਆਖਦਾ ਹੈਂ! ਅਤੇ ਅਜੇ ਉਹ ਬੋਲਦਾ ਹੀ ਸੀ ਕਿ ਉਸੇ ਸਮੇਂ ਮੁਰਗੇ ਨੇ ਬਾਂਗ ਦੇ ਦਿੱਤੀ।
61ਤਦ ਪ੍ਰਭੂ ਨੇ ਮੁੜ ਕੇ ਪਤਰਸ ਵੱਲ ਨਿਗਾਹ ਕੀਤੀ। ਤਦੋਂ ਪਤਰਸ ਨੂੰ ਪ੍ਰਭੂ ਦੀ ਗੱਲ ਯਾਦ ਆਈ ਜੋ ਉਸ ਨੇ ਉਹ ਨੂੰ ਆਖੀ ਸੀ, ਕਿ ਅੱਜ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ।
62ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ।
63ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ।
64ਅਤੇ ਉਨ੍ਹਾਂ ਨੇ ਉਸ ਦੀਆਂ ਅੱਖਾਂ ਬੰਨ੍ਹੀਆਂ ਅਤੇ ਇਹ ਕਹਿ ਕੇ ਉਸ ਤੋਂ ਪੁੱਛਿਆ ਜੋ ਭਵਿੱਖਬਾਣੀ ਨਾਲ ਦੱਸ ਕਿ ਤੈਨੂੰ ਕਿਸ ਨੇ ਮਾਰਿਆ।
65ਉਨ੍ਹਾਂ ਨੇ ਕੁਫ਼ਰ ਬਕਦਿਆਂ ਅਤੇ ਹੋਰ ਬਹੁਤ ਸਾਰੀਆਂ ਗੱਲਾਂ ਉਸ ਦੇ ਵਿਰੁੱਧ ਆਖੀਆਂ।
66ਜਦ ਦਿਨ ਚੜ੍ਹਿਆ ਤਾਂ ਲੋਕਾਂ ਦੇ ਬਜ਼ੁਰਗਾਂ ਦੀ ਪੰਚਾਇਤ ਅਰਥਾਤ ਮੁੱਖ ਜਾਜਕ ਅਤੇ ਉਪਦੇਸ਼ਕ ਇਕੱਠੇ ਹੋ ਕੇ ਉਸ ਨੂੰ ਆਪਣੀ ਮਹਾਂ-ਸਭਾ ਵਿੱਚ ਲੈ ਗਏ ਅਤੇ ਬੋਲੇ,

Read ਲੂਕਾ 22ਲੂਕਾ 22
Compare ਲੂਕਾ 22:54-66ਲੂਕਾ 22:54-66