Text copied!
Bibles in Panjabi

ਲੂਕਾ 23:13-22 in Panjabi

Help us?

ਲੂਕਾ 23:13-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤਦ ਪਿਲਾਤੁਸ ਨੇ ਮੁੱਖ ਜਾਜਕਾਂ ਅਤੇ ਹਾਕਮਾਂ ਅਤੇ ਲੋਕਾਂ ਨੂੰ ਇਕੱਠੇ ਬੁਲਾ ਕੇ
14 ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
15 ਅਤੇ ਨਾ ਹੇਰੋਦੇਸ ਨੇ ਕਿਉਂਕਿ ਉਸ ਨੇ ਇਸ ਨੂੰ ਸਾਡੇ ਕੋਲ ਵਾਪਸ ਭੇਜਿਆ ਅਤੇ ਵੇਖੋ, ਇਸ ਮਨੁੱਖ ਨੇ ਮੌਤ ਦੀ ਸਜ਼ਾ ਦੇ ਲਾਇਕ ਕੋਈ ਕੰਮ ਨਹੀਂ ਕੀਤਾ।
16 ਇਸ ਲਈ ਮੈਂ ਉਸ ਨੂੰ ਕੋਰੜੇ ਮਾਰ ਕੇ ਰਿਹਾ ਕਰ ਦਿਆਂਗਾ।
17 (ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ)
18 ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!
19 ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।
20 ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।
21 ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ!
22 ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।
ਲੂਕਾ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ