Text copied!
Bibles in Panjabi

ਲੂਕਾ 23:17-53 in Panjabi

Help us?

ਲੂਕਾ 23:17-53 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 (ਇਹ ਉਹਨਾਂ ਲਈ ਜ਼ਰੂਰੀ ਸੀ ਕਿ ਤਿਉਹਾਰ ਤੇ ਕਿਸੇ ਇੱਕ ਨੂੰ ਰਿਹਾਈ ਦਿੱਤੀ ਜਾਵੇ)
18 ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ!
19 ਜੋ ਸ਼ਹਿਰ ਵਿੱਚ ਹੋਏ ਕਿਸੇ ਫਸਾਦ ਦੇ ਕਾਰਨ ਅਤੇ ਖੂਨ ਦੇ ਕਾਰਨ ਕੈਦ ਵਿੱਚ ਪਿਆ ਹੋਇਆ ਸੀ।
20 ਤਦ ਪਿਲਾਤੁਸ ਨੇ ਉਨ੍ਹਾਂ ਨੂੰ ਫਿਰ ਸਮਝਾਇਆ, ਕਿਉਂ ਜੋ ਉਹ ਯਿਸੂ ਨੂੰ ਛੱਡਣ ਦੀ ਇੱਛਾ ਰੱਖਦਾ ਸੀ।
21 ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਬੋਲੇ ਕਿ ਇਸ ਨੂੰ ਸਲੀਬ ਤੇ ਚੜਾਓ! ਸਲੀਬ ਚੜਾਓ!
22 ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।
23 ਪਰ ਉਹ ਹੋਰ ਵੀ ਉੱਚੀ ਅਵਾਜ਼ ਵਿੱਚ ਰੌਲ਼ਾ ਪਾ ਕੇ ਉਸ ਦੇ ਪਿੱਛੇ ਪੈ ਗਏ ਅਤੇ ਇਹੋ ਮੰਗਦੇ ਰਹੇ ਜੋ ਉਹ ਸਲੀਬ ਉੱਤੇ ਚੜ੍ਹਾਇਆ ਜਾਵੇ ਅਤੇ ਉਨ੍ਹਾਂ ਦੀਆਂ ਅਵਾਜ਼ਾਂ ਉਸ ਉੱਤੇ ਭਾਰੀਆਂ ਪੈ ਗਈਆਂ।
24 ਤਦ ਪਿਲਾਤੁਸ ਨੇ ਹੁਕਮ ਕੀਤਾ ਜੋ ਉਨ੍ਹਾਂ ਦੀ ਮੰਗ ਦੇ ਅਨੁਸਾਰ ਹੋਵੇ।
25 ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।
26 ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।
27 ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਗਈ ਨਾਲੇ ਬਹੁਤ ਸਾਰੀਆਂ ਔਰਤਾਂ ਜਿਹੜੀਆਂ ਉਸ ਦੇ ਲਈ ਪਿੱਟਦੀਆਂ ਅਤੇ ਰੋਂਦੀਆਂ ਸਨ।
28 ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।
29 ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।
30 ਤਦ ਉਹ ਪਹਾੜਾਂ ਨੂੰ ਆਖਣਗੇ ਕਿ ਸਾਡੇ ਉੱਤੇ ਡਿੱਗ ਪਓ! ਅਤੇ ਟਿੱਲਿਆਂ ਨੂੰ ਜੋ ਸਾਨੂੰ ਢੱਕ ਲਓ!
31 ਕਿਉਂਕਿ ਜਦ ਹਰੇ ਰੁੱਖ ਨਾਲ ਇਹ ਕਰਦੇ ਹਨ ਤਾਂ ਸੁੱਕੇ ਨਾਲ ਕੀ ਕੁਝ ਨਾ ਹੋਵੇਗਾ?
32 ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ।
33 ਅਤੇ ਜਦ ਉਹ ਉਸ ਸਥਾਨ ਤੇ ਪਹੁੰਚੇ ਜੋ ਕਲਵਰੀ ਅਖਵਾਉਂਦਾ ਹੈ, ਤਾਂ ਉਸ ਨੂੰ ਉੱਥੇ ਸਲੀਬ ਤੇ ਚੜ੍ਹਾਇਆ ਅਤੇ ਉਨ੍ਹਾਂ ਦੋਵਾਂ ਅਪਰਾਧੀਆਂ ਨੂੰ ਵੀ ਇੱਕ ਨੂੰ ਸੱਜੇ ਅਤੇ ਦੂਜੇ ਨੂੰ ਖੱਬੇ।
34 ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
35 ਅਤੇ ਲੋਕ ਖੜ੍ਹੇ ਇਹ ਵੇਖ ਰਹੇ ਸਨ ਅਤੇ ਸਰਦਾਰ ਵੀ ਮਖ਼ੌਲ ਨਾਲ ਕਹਿਣ ਲੱਗੇ ਕਿ ਇਸ ਨੇ ਹੋਰਨਾਂ ਨੂੰ ਬਚਾਇਆ। ਜੇਕਰ ਇਹ ਪਰਮੇਸ਼ੁਰ ਦਾ ਮਸੀਹ ਅਤੇ ਉਸ ਦਾ ਚੁਣਿਆ ਹੋਇਆ ਹੈ ਤਾਂ ਆਪਣੇ ਆਪ ਨੂੰ ਬਚਾ ਲਵੇ!
36 ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,
37 ਜੇ ਤੂੰ ਯਹੂਦੀਆਂ ਦਾ ਰਾਜਾ ਹੈਂ ਤਾਂ ਆਪਣੇ ਆਪ ਨੂੰ ਬਚਾ ਲੈ!
38 ਅਤੇ ਯਿਸੂ ਦੀ ਸਲੀਬ ਉੱਤੇ “ਇਹ ਯਹੂਦੀਆਂ ਦਾ ਰਾਜਾ ਹੈ” ਲਿਖਤ ਵੀ ਲਾਈ ਹੋਈ ਸੀ।
39 ਉਨ੍ਹਾਂ ਅਪਰਾਧੀਆਂ ਵਿੱਚੋਂ ਜਿਹੜੇ ਟੰਗੇ ਹੋਏ ਸਨ, ਇੱਕ ਨੇ ਇਹ ਕਹਿ ਕੇ ਅਪਮਾਨ ਕੀਤਾ ਕਿ ਭਲਾ, ਤੂੰ ਮਸੀਹ ਨਹੀਂ ਹੈਂ? ਤਾਂ ਆਪਣੇ ਆਪ ਨੂੰ ਅਤੇ ਸਾਨੂੰ ਵੀ ਬਚਾ!
40 ਪਰ ਦੂਜੇ ਨੇ ਉਸ ਨੂੰ ਝਿੜਕ ਕੇ ਆਖਿਆ, ਕੀ ਤੂੰ ਆਪ ਇਸੇ ਕਸ਼ਟ ਵਿੱਚ ਪਿਆ ਹੋਇਆ ਪਰਮੇਸ਼ੁਰ ਕੋਲੋਂ ਨਹੀਂ ਡਰਦਾ?
41 ਅਸੀਂ ਤਾਂ ਨਿਆਂ ਨਾਲ ਆਪਣੀ ਕਰਨੀ ਦਾ ਫਲ ਭੋਗਦੇ ਹਾਂ, ਪਰ ਉਸ ਨੇ ਕੋਈ ਅਪਰਾਧ ਨਹੀਂ ਕੀਤਾ।
42 ਅਤੇ ਉਸ ਨੇ ਆਖਿਆ, ਹੇ ਯਿਸੂ ਜਦ ਤੁਸੀਂ ਆਪਣੇ ਰਾਜ ਵਿੱਚ ਆਵੋ ਤਾਂ ਮੈਨੂੰ ਯਾਦ ਰੱਖਣਾ।
43 ਯਿਸੂ ਨੇ ਉਸ ਨੂੰ ਆਖਿਆ, ਮੈਂ ਤੈਨੂੰ ਸੱਚ ਆਖਦਾ ਹਾਂ ਕਿ ਤੂੰ ਅੱਜ ਹੀ ਮੇਰੇ ਨਾਲ ਸਵਰਗ ਵਿੱਚ ਹੋਵੇਂਗਾ।
44 ਹੁਣ ਦੂਸਰੇ ਪਹਿਰ ਤੋਂ ਤੀਸਰੇ ਪਹਿਰ ਤੱਕ ਸਾਰੀ ਧਰਤੀ ਉੱਤੇ ਹਨ੍ਹੇਰਾ ਰਿਹਾ।
45 ਅਤੇ ਸੂਰਜ ਹਨ੍ਹੇਰਾ ਹੋ ਗਿਆ ਅਤੇ ਹੈਕਲ ਦਾ ਪੜਦਾ ਉੱਪਰ ਤੋਂ ਲੈ ਕੇ ਹੇਠਾਂ ਤੱਕ ਵਿਚਕਾਰੋਂ ਫਟ ਗਿਆ।
46 ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
47 ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ!
48 ਅਤੇ ਸਭ ਲੋਕ ਜਿਹੜੇ ਇਹ ਦ੍ਰਿਸ਼ ਵੇਖਣ ਨੂੰ ਇਕੱਠੇ ਹੋਏ ਸਨ, ਇਹ ਸਾਰੀ ਘਟਨਾ ਵੇਖ ਕੇ ਛਾਤੀਆਂ ਪਿੱਟਦੇ ਮੁੜੇ।
49 ਅਤੇ ਉਸ ਦੇ ਸਭ ਜਾਣ-ਪਛਾਣ ਅਤੇ ਉਹ ਔਰਤਾਂ ਜਿਹੜੀਆਂ ਗਲੀਲ ਤੋਂ ਉਸ ਦੇ ਨਾਲ ਆਈਆਂ ਸਨ, ਦੂਰ ਖਲੋ ਕੇ ਇਹ ਹਾਲ ਵੇਖ ਰਹੀਆਂ ਸਨ।
50 ਤਾਂ ਵੇਖੋ, ਯੂਸੁਫ਼ ਨਾਮ ਦਾ ਇੱਕ ਮਨੁੱਖ ਸੀ ਜੋ ਸਲਾਹਕਾਰ, ਭਲਾ ਅਤੇ ਧਰਮੀ ਸੀ।
51 ਅਤੇ ਉਨ੍ਹਾਂ ਦੀ ਮੱਤ ਅਤੇ ਕਰਮ ਵਿੱਚ ਨਹੀਂ ਰਲਿਆ ਸੀ, ਉਹ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ।
52 ਉਸ ਨੇ ਪਿਲਾਤੁਸ ਦੇ ਕੋਲ ਜਾ ਕੇ ਯਿਸੂ ਦੀ ਲਾਸ਼ ਮੰਗੀ।
53 ਅਤੇ ਉਸ ਨੂੰ ਸਲੀਬ ਤੋਂ ਉਤਾਰਿਆ ਅਤੇ ਮਹੀਨ ਕੱਪੜੇ ਵਿੱਚ ਲਪੇਟ ਕੇ, ਉਸ ਨੂੰ ਇੱਕ ਕਬਰ ਦੇ ਅੰਦਰ ਰੱਖਿਆ ਜਿਹੜੀ ਚੱਟਾਨ ਵਿੱਚ ਖੋਦੀ ਹੋਈ ਸੀ, ਜਿੱਥੇ ਕਦੇ ਕੋਈ ਨਹੀਂ ਸੀ ਪਿਆ।
ਲੂਕਾ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ